Podchaser Logo
Home
ਸਲੋਕ ਮਃ ੧ ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ

ਸਲੋਕ ਮਃ ੧ ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ

Released Monday, 1st July 2024
Good episode? Give it some love!

Monday, 1st July 2024
Good episode? Give it some love!
Rate Episode

ਸਲੋਕ ਮਃ ੧ ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥ ਹਵਾ ਸਦਾ ਹੀ ਰੱਬ ਦੇ ਡਰ ਵਿਚ ਚੱਲ ਰਹੀ ਹੈ। ਲੱਖਾਂ ਦਰੀਆਉ ਭੀ ਭੈ ਵਿਚ ਹੀ ਵਗ ਰਹੇ ਹਨ। ਅੱਗ ਜੋ ਸੇਵਾ ਕਰ ਰਹੀ ਹੈ, ਇਹ ਭੀ ਰੱਬ ਦੇ ਭੈ ਵਿਚ ਹੀ ਹੈ। ਸਾਰੀ ਧਰਤੀ ਰੱਬ ਦੇ ਡਰ ਦੇ ਕਾਰਨ ਹੀ ਭਾਰ ਹੇਠ ਨੱਪੀ ਪਈ ਹੈ। ਰੱਬ ਦੇ ਭੈ ਵਿਚ ਇੰਦਰ ਰਾਜਾ ਸਿਰ ਦੇ ਭਾਰ ਫਿਰ ਰਿਹਾ ਹੈ (ਭਾਵ, ਮੇਘ ਉਸ ਦੀ ਰਜ਼ਾ ਵਿਚ ਹੀ ਉੱਡ ਰਹੇ ਹਨ) । ਧਰਮ-ਰਾਜ ਦਾ ਦਰਬਾਰ ਭੀ ਰੱਬ ਦੇ ਡਰ ਵਿਚ ਹੈ। ਸੂਰਜ ਭੀ ਤੇ ਚੰਦ੍ਰਮਾ ਭੀ ਰੱਬ ਦੇ ਹੁਕਮ ਵਿਚ ਹਨ, ਕ੍ਰੋੜਾਂ ਕੋਹਾਂ ਚਲਦਿਆਂ ਦੇ ਪੈਂਡੇ ਦਾ ਓੜਕ ਨਹੀਂ ਆਉਂਦਾ। ਸਿੱਧ, ਬੁਧ, ਦੇਵਤੇ ਤੇ ਨਾਥ = ਸਾਰੇ ਰੱਬ ਦੇ ਭੈ ਵਿਚ ਹਨ। ਇਹ ਉੱਪਰ ਤਣੇ ਹੋਏ ਅਕਾਸ਼ (ਜੋ ਦਿੱਸਦੇ ਹਨ, ਇਹ ਭੀ) ਭੈ ਵਿਚ ਹੀ ਹਨ। ਬੜੇ ਬੜੇ ਬਲ ਵਾਲੇ ਜੋਧੇ ਤੇ ਸੂਰਮੇ ਸਭ ਰੱਬ ਦੇ ਭੈ ਵਿਚ ਹਨ। ਪੂਰਾਂ ਦੇ ਪੂਰ ਜੀਵ ਜੋ ਜਗਤ ਵਿਚ ਜੰਮਦੇ ਤੇ ਮਰਦੇ ਹਨ, ਸਭ ਭੈ ਵਿਚ ਹਨ। ਸਾਰੇ ਹੀ ਜੀਵਾਂ ਦੇ ਮੱਥੇ ਤੇ ਭਉ-ਰੂਪ ਲੇਖ ਲਿਖਿਆ ਹੋਇਆ ਹੈ, ਭਾਵ, ਪ੍ਰਭੂ ਦਾ ਨਿਯਮ ਹੀ ਐਸਾ ਹੈ ਕਿ ਸਾਰੇ ਉਸ ਦੇ ਭੈ ਵਿਚ ਹਨ। ਹੇ ਨਾਨਕ! ਕੇਵਲ ਇਕ ਸੱਚਾ ਨਿਰੰਕਾਰ ਹੀ ਭੈ-ਰਹਿਤ ਹੈ।1।

ਮਃ ੧ ॥ ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ ਕੇਤੀਆ ਕੰਨ੍ਹ੍ਹ ਕਹਾਣੀਆ ਕੇਤੇ ਬੇਦ ਬੀਚਾਰ ॥ ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥ ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥ ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥ ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥ ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ॥ ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥ ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥੨॥

ਹੇ ਨਾਨਕ! ਇਕ ਨਿਰੰਕਾਰ ਹੀ ਭੈ-ਰਹਿਤ ਹੈ, (ਅਵਤਾਰੀ) ਰਾਮ (ਜੀ) ਵਰਗੇ ਕਈ ਹੋਰ (ਉਸ ਨਿਰੰਕਾਰ ਦੇ ਸਾਮ੍ਹਣੇ) ਤੁੱਛ ਹਨ; (ਉਸ ਨਿਰੰਕਾਰ ਦੇ ਗਿਆਨ ਦੇ ਟਾਕਰੇ ਤੇ) ਕ੍ਰਿਸ਼ਨ (ਜੀ) ਦੀਆਂ ਕਈ ਸਾਖੀਆਂ ਤੇ ਵੇਦਾਂ ਦੇ ਕਈ ਵੀਚਾਰ ਭੀ ਤੁੱਛ ਹਨ। (ਉਸ ਨਿਰੰਕਾਰ ਦਾ ਗਿਆਨ ਪ੍ਰਾਪਤ ਕਰਨ ਲਈ) ਕਈ ਮਨੁੱਖ ਮੰਗਤੇ ਬਣ ਕੇ ਨੱਚਦੇ ਹਨ ਤੇ ਕਈ ਤਰ੍ਹਾਂ ਦੇ ਤਾਲ ਪੂਰਦੇ ਹਨ, ਰਾਸਧਾਰੀਏ ਭੀ ਬਜ਼ਾਰਾਂ ਵਿਚ ਆ ਕੇ ਰਾਸਾਂ ਪਾਂਦੇ ਹਨ, ਰਾਜਿਆਂ ਤੇ ਰਾਣੀਆਂ ਦੇ ਸਰੂਪ ਬਣਾ ਬਣਾ ਕੇ ਗਾਉਂਦੇ ਹਨ ਤੇ (ਮੂੰਹੋਂ) ਕਈ ਢੰਗਾਂ ਦੇ ਬਚਨ ਬੋਲਦੇ ਹਨ, ਲੱਖਾਂ ਰੁਪਇਆਂ ਦੇ (ਭਾਵ, ਕੀਮਤੀ) ਵਾਲੇ ਤੇ ਹਾਰ ਪਾਂਦੇ ਹਨ; ਪਰ, ਹੇ ਨਾਨਕ! (ਉਹ ਵਿਚਾਰੇ ਇਹ ਨਹੀਂ ਜਾਣਦੇ ਕਿ ਇਹ ਵਾਲੇ ਤੇ ਹਾਰ ਤਾਂ) ਜਿਸ ਜਿਸ ਸਰੀਰ ਉੱਤੇ ਪਾਈਦੇ ਹਨ, ਉਹ ਸਰੀਰ (ਅੰਤ ਨੂੰ) ਸੁਆਹ ਹੋ ਜਾਂਦੇ ਹਨ (ਤੇ ਇਸ ਗਾਉਣ ਨੱਚਣ ਨਾਲ, ਇਹਨਾਂ ਵਾਲਿਆਂ ਤੇ ਹਾਰਾਂ ਦੇ ਪਹਿਨਣ ਨਾਲ 'ਗਿਆਨ' ਕਿਵੇਂ ਮਿਲ ਸਕਦਾ ਹੈ?) ਗਿਆਨ ਨਿਰੀਆਂ ਗੱਲਾਂ ਨਾਲ ਨਹੀਂ ਭਾਲਿਆ ਜਾ ਸਕਦਾ, (ਗਿਆਨ ਕਿਵੇਂ ਮਿਲ ਸਕਦਾ ਹੈ– ਇਸ ਗੱਲ ਦਾ) ਬਿਆਨ ਕਰਨਾ ਇਉਂ ਕਰੜਾ ਹੈ ਜਿਵੇਂ ਲੋਹਾ (ਭਾਵ, ਬਹੁਤ ਔਖਾ ਹੈ) । (ਹਾਂ) ਰੱਬ ਦੀ ਮੇਹਰ ਨਾਲ ਮਿਲ ਜਾਏ ਤਾਂ ਮਿਲ ਪੈਂਦਾ ਹੈ, (ਮੇਹਰ ਤੋਂ ਬਿਨਾ ਕੋਈ) ਹੋਰ ਚਾਰਾਜੋਈ ਤੇ ਹੁਕਮ (ਵਰਤਣਾ) ਵਿਅਰਥ ਹੈ।2।

ਪਉੜੀ ॥ ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥ ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥ ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨ੍ਹ੍ਹੀ ਵਿਚਹੁ ਆਪੁ ਗਵਾਇਆ ॥ ਜਿਨਿ ਸਚੋ ਸਚੁ ਬੁਝਾਇਆ ॥੪॥ ਅਰਥ: ਹੇ ਪ੍ਰਭੂ! ਜੇ ਤੂੰ (ਜੀਵ ਉੱਤੇ) ਮਿਹਰ ਦੀ ਨਜ਼ਰ ਕਰੇਂ, ਤਾਂ ਉਸ ਨੂੰ ਤੇਰੀ ਕਿਰਪਾ-ਦ੍ਰਿਸ਼ਟੀ ਨਾਲ ਸਤਿਗੁਰੂ ਮਿਲ ਪੈਂਦਾ ਹੈ। ਇਹ (ਵਿਚਾਰਾ) ਜੀਵ (ਜਦੋਂ) ਬਹੁਤੇ ਜਨਮਾਂ ਵਿਚ ਭਟਕ ਚੁਕਿਆ (ਤੇ ਤੇਰੀ ਮਿਹਰ ਦੀ ਨਜ਼ਰ ਹੋਈ) ਤਾਂ ਇਸ ਨੂੰ ਸਤਿਗੁਰੂ ਨੇ ਆਪਣਾ ਸ਼ਬਦ ਸੁਣਾਇਆ। ਹੇ ਸਾਰੇ ਲੋਕੋ! ਧਿਆਨ ਦੇ ਕੇ ਸੁਣੋ, ਸਤਿਗੁਰੂ ਦੇ ਬਰਾਬਰ ਦਾ ਹੋਰ ਕੋਈ ਦਾਤਾ ਨਹੀਂ ਹੈ। ਜਿਨ੍ਹਾਂ ਮਨੁੱਖਾਂ ਨੇ ਆਪਣੇ ਅੰਦਰੋਂ ਆਪਾ-ਭਾਵ ਗਵਾ ਦਿੱਤਾ ਹੈ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਪ੍ਰਭੂ ਦੀ ਪ੍ਰਾਪਤੀ ਹੋ ਗਈ, ਜਿਸ ਸਤਿਗੁਰੂ ਨੇ ਨਿਰੋਲ ਸੱਚੇ ਪ੍ਰਭੂ ਦੀ ਸੂਝ ਪਾਈ ਹੈ (ਭਾਵ, ਜੋ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਗਵਾਉਂਦੇ ਹਨ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਰੱਬ ਦੀ ਪ੍ਰਾਪਤੀ ਹੋ ਜਾਂਦੀ ਹੈ, ਜੋ ਸਤਿਗੁਰੂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸੂਝ ਦੇਂਦਾ ਹੈ) ।4।

---

Support this podcast: https://podcasters.spotify.com/pod/show/gsjhampur/support

Show More

Unlock more with Podchaser Pro

  • Audience Insights
  • Contact Information
  • Demographics
  • Charts
  • Sponsor History
  • and More!
Pro Features